ਆਮ ਆਦਮੀ ਪਾਰਟੀ ਵੱਲੋ ਸੂਬੇ ਭਰ ਦੇ ਸਾਰੇ ਬਲਾਕ ਪ੍ਰਧਾਨ, ਸਰਕਲ ਪ੍ਰਧਾਨ ਦੇ ਅਹੁਦੇ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤੇ ਹਨ। ਪਾਰਟੀ ਵੱਲੋ ਜਾਰੀ ਕੀਤੇ ਪੱਤਰ ਵਿਚ ਜਿਸ ਉੱਪਰ ਰਾਸ਼ਟਰੀ ਜਰਨਲ ਸਕੱਤਰ ਡਾਕਟਰ ਸੰਦੀਪ ਪਾਠਕ, ਮੁਖ ਮੰਤਰੀ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ,ਕਾਰਜਕਾਰੀ ਸੂਬਾ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦੇ ਸਾਈਨ ਹਨ ਵਿਚ ਸਮੁਚੇ ਪੰਜਾਬ ਦੇ ਬਲਾਕ ਅਤੇ ਸਰਕਲ ਦੇ ਅਹੁਦੇਦਾਰਾਂ ਨੂੰ ਹੁਣ ਤੱਕ ਦੇ ਯੋਗਦਾਨ ਲਈ ਧੰਨਵਾਦ ਕਰਦਿਆਂ ਓਹਨਾ ਨੂੰ ਅਹੁਦਿਆਂ ਤੋਂ ਫਾਰਗ ਕਰ ਦਿੱਤਾ ਹੈ ।
ਸੂਤਰਾਂ ਅਨੁਸਾਰ ਛੇਤੀ ਹੀ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਲੋਕ ਸਭਾ ਅਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਇਹ ਐਲਾਨ ਆਮ ਆਦਮੀ ਪਾਰਟੀ ਵੱਲੋ ਚੋਣਾਂ ਸਬੰਧੀ ਅਪਣਾਈ ਜਾ ਰਹੀ ਰਣਨੀਤੀ ਦਾ ਹੀ ਹਿੱਸਾ ਲੱਗ ਰਹੀ ਹੈ ।