ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਦਾ ਆਸਟ੍ਰੇਲੀਆ-ਨਿਊਜ਼ੀਲੈਂਡ ‘ਬੌਰਨ ਟੂ ਸ਼ਾਈਨ’ ਟੂਰ ਸ਼ੁਰੂ ਹੋ ਚੁਕਿਆ ਹੈ ਜਿਸ ਵਿਚ ਦਿਲਜੀਤ ਦੋਸਾਂਝ ਨੇ ਇੱਕ ਹੋਰ ਨਵਾਂ ਇਤਿਹਾਸ ਰਚਿਆ ਹੈ। ਦਰਅਸਲ, ਦਿਲਜੀਤ ਮੈਲਬੌਰਨ ਵਿੱਚ ‘ਰੋਡ ਲੈਵਰ ਅਰੇਨਾ’ ਸ਼ੋਅ ਨੂੰ ਸੋਲਡ ਆਊਟ ਕਰਨ ਵਾਲੇ ਪਹਿਲੇ ਭਾਰਤੀ ਕਲਾਕਾਰ ਬਣ ਗਏ ਹਨ, ਜਿੱਥੇ ਉਹ ਬੀਤੇ ਦਿਨੀ perform ਕਰ ਚੁੱਕੇ ਹਨ ਅਤੇ ਉਹ ਇਸ ਨਾਲ ਕਿਸੇ ਸ਼ੋਅ ਲਈ ਸਭ ਤੋਂ ਵੱਧ ਵਿਕਣ ਵਾਲੀਆਂ ਟਿਕਟਾਂ ਦੇ ਮਾਮਲੇ ਵਿੱਚ ਪਹਿਲੇ ਭਾਰਤੀ ਕਲਾਕਾਰ ਵੀ ਬਣ ਗਏ ਹਨ।
ਹੁਣ ਦਿਲਜੀਤ ਨੇ ਮੇਲਬੋਰਨ ਵਿੱਚ ਇਤਿਹਾਸ ਰਚ ਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ। ਹਾਲ ਹੀ ਵਿੱਚ ਦਿਲਜੀਤ ਦੀ ਐਲਬਮ ‘ਗੋਸਟ’ ਰਿਲੀਜ਼ ਹੋਈ ਸੀ। ਇਸ ਦੇ ਨਾਲ-ਨਾਲ ਉਨ੍ਹਾਂ ਨੇ ਆਪਣੀ ਨਵੀਂ ਫਿਲਮ ‘ਰੰਨਾਂ ‘ਚ ਧੰਨਾਂ’ ਦਾ ਐਲਾਨ ਵੀ ਕੀਤਾ ਹੈ। ਜਿਸ ਵਿੱਚ ਉਹ ਸ਼ਹਿਨਾਜ਼ ਗਿੱਲ ਤੇ ਸੋਨਮ ਬਾਜਵਾ ਨਾਲ ਨਜ਼ਰ ਆਉਣਗੇ।