ਜ਼ੀਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਜਲਦ ਹੀ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਕੁਲਬੀਰ ਜ਼ੀਰਾ ਦੀ ਰਿਹਾਈ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ ਹੈ। ਪੰਜਾਬ ਸਰਕਾਰ ਦੇ ਵਕੀਲ ਨੇ ਹਾਈ ਕੋਰਟ ‘ਚ ਇਸ ਮਾਮਲੇ ਦੇ ਸਬੰਧ ‘ਚ ਜਾਣਕਾਰੀ ਦਿੱਤੀ ਹੈ। ਕੁਲਬੀਰ ਜ਼ੀਰਾ ਮਾਮਲੇ ‘ਚ ਹਾਈ ਕੋਰਟ ਨੇ ਸਰਕਾਰ ਤੋਂ ਪੁੱਛਿਆ ਕਿ 107/151 ਦੇ ਤਹਿਤ 24 ਘੰਟੇ ਤੋਂ ਬਾਅਦ ਹਿਰਾਸਤ ‘ਚ ਕਿਵੇਂ ਰੱਖਿਆ ਗਿਆ। ਹਾਈ ਕੋਰਟ ਨੇ ਸਰਕਾਰੀ ਵਕੀਲ ਨੂੰ ਪੁੱਛਿਆ ਕਿ ਬਿਨ੍ਹਾਂ ਕਿਸੇ ਆਦੇਸ਼ ਦੀ ਐਕਸਟੈਸ਼ਨ ਦੇ ਕਿਉਂ ਹਿਰਾਸਤ ‘ਚ ਰੱਖਿਆ ਗਿਆ। ਪੰਜਾਬ ਹਰਿਆਣਾ ਹਾਈ ਕੋਰਟਨੇ ਇਸ ਸੰਬੰਧੀ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਕੋਰਟ ਨੇ ਕਿਹਾ ਕਿ ਜੇ ਸਰਕਾਰ ਨੇ ਜਵਾਬ ਨਹੀਂ ਦਿੱਤਾ ਤਾਂ ਅਦਾਲਤ ਰਿਹਾਈ ਦੇ ਆਦੇਸ਼ ਦੇਵੇਗੀ। ਇਸ ਮਾਮਲੇ ‘ਚ ਸਰਕਾਰ ਦੇ ਵਕੀਲ ਨੇ ਹਾਈ ਕੋਰਟ ਤੋਂ ਕੁਝ ਸਮਾਂ ਮੰਗਿਆ ਹੈ। ਹਾਲਾਂਕਿ ਹਾਈ ਕੋਰਟ ਨੇ ਕੁਲਬੀਰ ਜ਼ੀਰਾ ਦੀ ਅੱਜ ਹੀ ਰਿਹਾਈ ਕਰਨ ਬਾਰੇ ਜਾਣੂ ਕਰਵਾਇਆ ਹੈ।
ਕੁਲਬੀਰ ਸਿੰਘ ਜ਼ੀਰਾ ਦੀ ਰਿਹਾਈ ਦੀ ਖਬਰ ਸੁਣ ਸਮੁੱਚੇ ਜ਼ੀਰਾ ਹਲਕੇ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ।