ਜੇਲ੍ਹ ਚੋ ਰਿਹਾਅ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਰਾਜਸਥਾਨ ਪਹੁੰਚੇ ਹੋਏ ਹਨ ਜਿਥੇ ਉਹਨਾਂ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮੁਲਾਕਾਤ ਕੀਤੀ ਅਤੇ ਰਾਜਸਥਾਨ ਅੰਦਰ ਕਾਂਗਰਸ ਸਰਕਾਰ ਵੱਲੋ ਕੀਤੇ ਜਾ ਰਹੇ ਕੰਮਾਂ ਸਬੰਧੀ ਵਿਚਾਰ ਚਰਚਾ ਕੀਤੀ । ਕੁਲਬੀਰ ਜ਼ੀਰਾ ਨੇ ਪੰਜਾਬ ਟ੍ਰੇੰਡ੍ਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਜਸਥਾਨ ਅੰਦਰ ਕਾਂਗਰਸ ਦੁਬਾਰਾ ਸਰਕਾਰ ਬਣਾਉਣ ਜਾ ਰਹੀ ਹੈ ਅਤੇ ਕਾਂਗਰਸ ਦੀ ਜਿੱਤ ਲੋਕ ਸਭਾ ਚੋਣਾਂ ਅੰਦਰ ਕਾਂਗਰਸ ਦੀ ਸਰਕਾਰ ਦੀ ਨੀਂਹ ਰੱਖੇਗੀ ।