ਕੈਨੇਡਾ ਸਰਕਾਰ ਨੇ ਫਰਜ਼ੀ ਕਾਗਜਾਂ ਰਾਹੀਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਕੈਨੇਡਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਸਖਤ ਨਿਯਮ ਬਣਾ ਦਿੱਤੇ ਗਏ ਹਨ । ਸਰਕਾਰ ਨੇ ਇਹਨਾਂ ਫਰਜ਼ੀ ਦਾਖਲਾ ਪੱਤਰਾਂ ਦੀ ਪਛਾਣ ਲਈ ਇੱਕ ਵਿਸ਼ੇਸ਼ ਟਾਸਕ ਫੋਰਸ ਬਣਾ ਦਿੱਤੀ ਹੈ। ਸਰਕਾਰ ਵੱਲੋ ਬਣਾਈ ਇਸ ਟਾਸਕ ਫੋਰਸ ਨੇ ਪਹਿਲਾਂ ਹੀ ਜਾਅਲੀ ਦਾਖਲਾ ਪੱਤਰ ਨਾਲ 1500 ਤੋਂ ਵੱਧ ਵਿਦਿਆਰਥੀਆਂ ਦੇ ਵੀਜ਼ਾ ਐਪਲੀਕੇਸ਼ਨਾਂ ਦੀ ਸ਼ਨਾਖ਼ਤ ਕਰ ਲਈ ਹੈ। ਇਸ ਵਿਚੋਂ 450 ਵਿਦਿਆਰਥੀ ਫਰਜ਼ੀ ਦਾਖਲਾ ਪੱਤਰਾਂ ਦੀ ਮਦਦ ਨਾਲ ਕਿਸੇ ਤਰ੍ਹਾਂ ਕੈਨੇਡਾ ਪਹੁੰਚ ਗਏ। ਇਨ੍ਹਾਂ ਵਿੱਚੋਂ 263 ਕੇਸਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚੋਂ 63 ਕੇਸ ਸਹੀ ਅਤੇ 103 ਫਰਜ਼ੀ ਪਾਏ ਗਏ ਹਨ। ਇਨ੍ਹਾਂ ਵਿੱਚੋਂ 25 ਦੇ ਕਰੀਬ ਕੇਸ ਪੰਜਾਬ ਦੇ ਵਿਦਿਆਰਥੀਆਂ ਨਾਲ ਵੀ ਸਬੰਧਤ ਹਨ। ਹੁਣ ਫਰਜ਼ੀ ਵਿਦਿਆਰਥੀਆਂ ਨੂੰ ਡਿਪੋਰਟ ਕੀਤਾ ਜਾਵੇਗਾ।
ਕੈਨੇਡਾ ਵਿਚ ਫਰਜ਼ੀ ਦਾਖਲਾ ਪੱਤਰ ਦੇ ਚੱਲਦਿਆਂ 1500 ਭਾਰਤੀ ਵਿਦਿਆਰਥੀ ‘ਤੇ ਲਟਕੀ ਡਿਪੋਰਟੇਸ਼ਨ ਦੀ ਤਲਵਾਰ ਲਟਕ ਗਈ ਹੈ ਪਰ ਇਸ ਦੇ ਨਾਲ ਹੀ ਕੈਨੇਡਾ ਸਰਕਾਰ ਨੇ ਭਰੋਸਾ ਦਿਵਾਇਆ ਹੈ ਕਿ ਕਈ ਵਾਰ ਵਿਦਿਆਰਥੀਆਂ ਨੂੰ ਵੀ ਇਸ ਧੋਖਾਧੜੀ ਬਾਰੇ ਪਤਾ ਨਹੀਂ ਹੁੰਦਾ। ਅਜਿਹੇ ਮਾਮਲਿਆਂ ਵਿੱਚ ਅਸੀਂ ਵਿਦਿਆਰਥੀਆਂ ਦੀ ਮਦਦ ਵੀ ਕਰਾਂਗੇ ਤੇ ਜੇਕਰ ਵਿਦਿਆਰਥੀਆਂ ਦੀ ਕੋਈ ਗਲਤੀ ਨਹੀਂ ਪਾਈ ਜਾਂਦੀ, ਉਨ੍ਹਾਂ ਨੂੰ ਅਸਥਾਈ ਸਟੱਡੀ ਵੀਜ਼ਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਦਾ ਮੌਕਾ ਦਿੱਤਾ ਜਾਵੇਗਾ।
ਬੀਤੇ ਦਿਨੀਂ ਕੈਨੇਡਾ ਸਰਕਾਰ ਵੱਲੋਂ ਨਵੇਂ ਵੀਜ਼ਾ ਨਿਯਮਾਂ ਦਾ ਐਲਾਨ ਕੀਤਾ ਗਿਆ। ਨਵੇਂ ਨਿਯਮਾਂ ਦਾ ਐਲਾਨ ਕਰਦੇ ਹੋਏ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਜੋ ਕਾਲਜ ਤੇ ਯੂਨੀਵਰਸਿਟੀ ਕੌਮਾਂਤਰੀ ਵਿਦਿਆਰਥੀਆਂ ਨੂੰ ਮਨਜ਼ੂਰੀ ਪੱਤਰ ਜਾਰੀ ਕਰਨਗੇ, ਉਨ੍ਹਾਂ ਨੂੰ ਫੈਡਰਲ ਇਮੀਗ੍ਰੇਸ਼ਨ ਵਿਭਾਗ ਦੁਆਰਾ ਪੁਸ਼ਟੀ ਕੀਤੇ ਗਏ ਸਾਰੇ ਮਨਜ਼ੂਰੀ ਪੱਤਰ ਪ੍ਰਾਪਤ ਕਰਨੇ ਪੈਣਗੇ।
ਜਿਕਰਯੋਗ ਹੈ ਕਿ ਕੁਝ ਟ੍ਰੇਵਲ ਏਜੇਂਟ ਚੰਦ ਪੈਸਿਆਂ ਦੇ ਲਾਲਚ ਕਾਰਨ ਬੱਚਿਆਂ ਦੇ ਭਵਿੱਖ ਨਾਲ ਖੇਡ ਰਹੇ ਹਨ ਅਤੇ ਉਹਨਾਂ ਨੂੰ ਜਾਹਲੀ ਕਾਗਜਾਂ ਰਾਹੀਂ ਵਿਦੇਸ਼ ਭੇਜਦੇ ਹਨ ਅਤੇ ਜੇਕਰ ਉਕਤ ਬੱਚੇ ਸਰਕਾਰ ਦੀ ਨਿਗ੍ਹਾ ਵਿਚ ਚੜ੍ਹਜਾਂਦੇ ਹਨ ਤਾ ਸਰਕਾਰ ਉਹਨਾਂ ਨੂੰ ਡਿਪੋਰਟ ਕਰ ਦਿੰਦਿਆਂ ਹਨ ।