ਅਧਿਕਾਰੀਆਂ ਨੇ ਦੱਸਿਆ ਕਿ ਜਿਸ ਸਮੇਂ ਦਹਿਸ਼ਤਗਰਦਾਂ ਨੇ ਉਸ ’ਤੇ ਗੋਲੀ ਚਲਾਈ, ਉਦੋਂ ਉਹ ਈਦਗਾਹ ਮੈਦਾਨ ਵਿੱਚ ਸਥਾਨਕ ਲੜਕਿਆਂ ਨਾਲ ਕ੍ਰਿਕਟ ਖੇਡ ਰਿਹਾ ਸੀ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਵਿੱਚ ਲਿਜਾਇਆ ਗਿਆ।
ਸਾਥੀਆਂ ਸਮੇਤ ਅਧਿਕਾਰੀਆਂ ਮੁਤਾਬਕ ਡਾਕਟਰਾਂ ਵੱਲੋਂ ਮਸਰੂਰ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ‘ਐਕਸ’ ’ਤੇ ਲਿਖਿਆ, ‘‘ਦਹਿਸ਼ਤਗਰਦਾਂ ਨੇ ਸ੍ਰੀਨਗਰ ਵਿੱਚ ਈਦਗਾਹ ਨੇੜੇ ਇੰਸਪੈਕਟਰ ਮਸਰੂਰ ਅਹਿਮਦ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾl
ਸ੍ਰੀਨਗਰ ਵਿਚ ਅੱਜ ਦਹਿਸ਼ਤਗਰਦਾਂ ਨੇ ਜੰਮੂ ਕਸ਼ਮੀਰ ਪੁਲਿਸ ਦੇ ਇੱਕ ਅਧਿਕਾਰੀ ਨੂੰ ਗੋਲੀ ਮਾਰ ਦਿੱਤੀ ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਦੀ ਪਛਾਣ ਇੰਸਪੈਕਟਰ ਮਸਰੂਰ ਅਹਿਮਦ ਵਾਨੀ ਵਜੋਂ ਹੋਈ ਹੈ।