ਪੰਜਾਬ ਦੇ ਫਿਰੋਜ਼ਪੁਰ ਵਿੱਚ ਇੱਕ ਤੇਜ਼ ਰਫਤਾਰ ਗੱਡੀ ਦਾ ਕਹਿਰ ਦੇਖ ਨੂੰ ਮਿਲਿਆ। ਇੱਥੇ ਇੱਕ ਤੇਜ਼ ਰਫਤਾਰ ਕਰ ਨੇ ਮੋਟਰਸਾਈਕਲ ਸਵਾਰ ਇੱਕ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਬਾਈਕ ਸਵਾਰ ਪਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਮਹਿਲਾ ਗੰਭੀਰ ਜ਼ਖਮੀ ਹੋ ਗਈ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਪਤੀ ਪਤਨੀ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਫਿਰੋਜ਼ਪੁਰ ਮੋਗਾ ਰੋਡ ‘ਤੇ ਪਿੱਛੋਂ ਆ ਰਹੀ ਇੱਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਸ਼ਖਸ ਦੀ ਮੌਕੇ ‘ਤੇ ਮੌਤ ਹੋ ਗਈ। ਜਦਕਿ ਬਾਈਕ ਦੇ ਪਿੱਛੇ ਬੈਠੀ ਮਹਿਲਾ ਗੰਭੀਰ ਜ਼ਖਮੀ ਹੋ ਗਈ। ਜ਼ਖਮੀ ਮਹਿਲਾ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਭਾਰਤੀ ਕਰਵਾਇਆ ਗਿਆ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰ ਮੈਂਬਰ ਨੇ ਦੱਸਿਆ ਕਿ ਉਸ ਦੇ ਚਾਚਾ ਤੇ ਚਾਚੀ ਦਵਾਈ ਲੈ ਕੇ ਵਾਪਸ ਜਾ ਰਹੇ ਸਨ। ਇਸ ਦੌਰਾਨ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਘਟਨਾ ਮਗਰੋਂ ਉਨ੍ਹਾਂ ਨੂੰ ਇਤਲਾਹ ਮਿਲੀ, ਜਿਸ ਤੋਂ ਬਾਅਦ ਉਹ ਮੋਕੇ ਤੇ ਪਹੁੰਚੇ ਉਦੋਂ ਤੱਕ ਉਸ ਦੇ ਚਾਚਾ ਬਘੇਲ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਮਗਰੋਂ ਦੇਹ ਪਰਿਵਾਰ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੱਡੀ ਚਾਲਕ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।